
ਜਲੰਧਰ: ਪਾਥ ਆਫ ਜਸਟਿਸ ਹਿਊਮਨ ਰਾਈਟਸ ਫਾਊਂਡੇਸ਼ਨ ਦੇ ਚੇਅਰਮੈਨ ਸ਼੍ਰੀ ਪਰਿਕਸ਼ਿਤ ਆਹਲੂਵਾਲੀਆ ਦੀ ਅਗਵਾਈ ਹੇਠ ਅੱਜ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਮਿਊਂਸਪਲ ਕਾਰਪੋਰੇਸ਼ਨ ਜਲੰਧਰ ਦੀ ਮਾਣਯੋਗ ਜੁਆਇੰਟ ਕਮਿਸ਼ਨਰ ਡਾ. ਮਨਦੀਪ ਕੌਰ, PCS ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ‘ਤੇ ਤਾਜ਼ ਐਨਕਲੇਵ, ਅਲੀਪੁਰ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਸੰਸਥਾ ਵੱਲੋਂ ਮੰਗ ਪੱਤਰ ਸੌਂਪਿਆ ਗਿਆ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਬਾਰੇ ਜੁਆਇੰਟ ਕਮਿਸ਼ਨਰ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।
ਸੰਸਥਾ ਵੱਲੋਂ ਦੱਸਿਆ ਗਿਆ ਕਿ ਤਾਜ਼ ਐਨਕਲੇਵ ਵਿੱਚ ਸਾਲ 1995 ਤੋਂ ਲੈ ਕੇ ਅੱਜ ਤੱਕ ਸੜਕਾਂ ਦਾ ਯੋਗ ਨਿਰਮਾਣ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ‘ਤੇ ਡਾ. ਮਨਦੀਪ ਕੌਰ ਜੀ ਨੇ ਸੰਸਥਾ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਵੱਲ ਜਲਦ ਧਿਆਨ ਦਿੱਤਾ ਜਾਵੇਗਾ ਅਤੇ ਨਿਯਮਾਂ ਅਤੇ ਸੰਭਾਵਨਾਵਾਂ ਅਨੁਸਾਰ ਸੜਕਾਂ ਦੇ ਨਿਰਮਾਣ ਲਈ ਲੋੜੀਂਦੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਚੇਅਰਮੈਨ ਸ਼੍ਰੀ ਪਰਿਕਸ਼ਿਤ ਆਹਲੂਵਾਲੀਆ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਯਤਨ ਕਰਨਾ ਹੈ।
ਇਸ ਮੌਕੇ ‘ਤੇ ਚੇਅਰਮੈਨ ਸ਼੍ਰੀ ਪਰਿਕਸ਼ਿਤ ਆਹਲੂਵਾਲੀਆ ਦੇ ਨਾਲ ਜਨਰਲ ਸਕੱਤਰ ਸ਼੍ਰੀ ਹਰੀਸ਼ ਚੌਧਰੀ ਅਤੇ ਅਲੀਪੁਰ ਤੋਂ ਸ਼੍ਰੀ ਪਵਨ ਕੁਮਾਰ ਵੀ ਮੌਜੂਦ ਸਨ।

